SIKHS FROM INDIA
waheguru ji.....


A SITE FOR SIKHISM RISE AND IMPROVMENT
 
HomeHome  PortalPortal  CalendarCalendar  FAQFAQ  SearchSearch  MemberlistMemberlist  UsergroupsUsergroups  RegisterRegister  Log inLog in  

Share | 
 

 ਗੁਰਦੁਆਰਾ ਪ੍ਰਬੰਧ ਵਿੱਚ ਵੱਧ ਰਿਹਾ ਭਰਿਸ਼ਟਾਚਾਰ?

Go down 
AuthorMessage
gurmit kaur mit

avatar

Posts : 199
Points : 499
Reputation : 2
Join date : 2012-09-29
Age : 61
Location : new delhi

PostSubject: ਗੁਰਦੁਆਰਾ ਪ੍ਰਬੰਧ ਵਿੱਚ ਵੱਧ ਰਿਹਾ ਭਰਿਸ਼ਟਾਚਾਰ?   Wed Oct 17, 2012 2:57 pm

ਬੀਤੇ ਕਾਫੀ ਸਮੇਂ ਤੋਂ ਇਹ ਚਰਚਾ ਆਮ ਸੁਣਨ ਵਿੱਚ ਚਲੀ ਆ ਰਹੀ ਹੈ ਕਿ ਧਾਰਮਕ ਸੰਸਥਾਵਾਂ, ਵਿਸ਼ੇਸ਼ ਰੂਪ ਵਿੱਚ ਗੁਰਦੁਆਰਾ ਪ੍ਰਬੰਧ ਵਿੱਚ ਭਰਿਸ਼ਟਾਚਾਰ ਨੇ ਆਪਣੀਆਂ ਜੜਾਂ ਬਹੁਤ ਹੀ ਮਜ਼ਬੂਤੀ ਨਾਲ ਜਮਾ ਲਈਆਂ ਹੋਈਆਂ ਹਨ। ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇ ਤੇ ਭਾਵੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਫਿਰ ਕੋਈ ਹੋਰ ਛੋਟੀ ਜਾਂ ਵੱਡੀ ਸਿੰਘ ਸਭਾ, ਇਨ੍ਹਾਂ ਵਿਚੋਂ ਸ਼ਾਇਦ ਹੀ ਕੋਈ ਅਜਿਹੀ ਸੰਸਥਾ ਬਚ ਰਹੀ ਹੋਵੇ, ਜਿਸ ਵਿੱਚ ਭਰਿਸ਼ਟਾਚਾਰ ਨਾ ਹੋ ਰਿਹਾ ਹੋਵੇ। ਕਿਸੇ ਵਿੱਚ ਘਟ ਹੋ ਰਿਹਾ ਹੈ ਅਤੇ ਕਿਸੇ ਵਿੱਚ ਵੱਧ, ਪਰ ਹੋ ਸਾਰੀਆਂ ਸੰਸਥਾਵਾਂ ਵਿੱਚ ਹੀ ਰਿਹਾ ਹੈ। ਕਿਸੇ ਵੀ ਸੰਸਥਾ ਵਿੱਚ ਭਰਿਸ਼ਟਾਚਾਰ ਦਾ ਘਟ ਜਾਂ ਵੱਧ ਹੋਣਾ, ਉਸਦੀ ਆਰਥਕ ਸਥਿਤੀ ਅਤੇ ਉਸਦੀ ਰਾਜਨੀਤੀ ਵਿੱਚ ਪੈਠ ਪੁਰ ਅਧਾਰਤ ਹੁੰਦਾ ਹੈ।

ਜੇ ਇਤਿਹਾਸ ਵਲ ਝਾਤ ਮਾਰੀ ਜਾਏ ਤਾਂ ਇਹ ਸਮਝਣਾ ਮੁਸ਼ਕਲ ਨਹੀਂ ਕਿ ਸਿੱਖ ਧਾਰਮਕ ਸੰਸਥਾਵਾਂ, ਅਰਥਾਤ ਗੁਰਦੁਆਰਾ ਪ੍ਰਬੰਧ ਵਿੱਚ ਭਰਿਸ਼ਟਾਚਾਰ ਦੀ ਨੀਂਹ, ਉਸੇ ਸਮੇਂ ਰੱਖ ਦਿੱਤੀ ਗਈ ਸੀ, ਜਦੋਂ (ਸੱਚਾਈ ਬਹੁਤ ਕੌੜੀ ਹੈ ਅਤੇ ਸ਼ਾਇਦ ਗਲੇ ਵਿੱਚ ਵੀ ਨਾ ਉਤਰੇ) ਮਹਾਰਾਜਾ ਰਣਜੀਤ ਸਿੰਘ ਨੇ ਅਨਜਾਣੇ ਹੀ ਇਹ ਸੋਚ ਕਿ ਸਿੱਖੀ ਦਾ ਪ੍ਰਚਾਰ-ਪਸਾਰ ਬਿਨਾਂ ਕਿਸੇ ਵਿਘਨ ਦੇ ਹੁੰਦਾ ਰਹਿ ਸਕੇ, ਇਤਿਹਾਸਿਕ ਗੁਰਦੁਆਰਿਆਂ ਦੇ ਨਾਂ ਜਗੀਰਾਂ ਲੁਆ ਦਿੱਤੀਆਂ ਸਨ। ਸ਼ਾਇਦ ਉਸਨੂੰ ਵਿਸ਼ਵਾਸ ਸੀ ਕਿ ਇਨ੍ਹਾਂ ਜਗੀਰਾਂ ਦੀ ਆਮਦਨ ਸਿੱਖੀ ਦੇ ਪ੍ਰਚਾਰ-ਪਸਾਰ ਵਿੱਚ ਕਿਸੇ ਤਰ੍ਹਾਂ ਦੀ ਆਰਥਕ ਤੋਟ ਨਹਂਿ ਆਉਣ ਦੇਵੇਗੀ। ਉਸਨੇ ਕਦੀ ਸੁਪਨੇ ਵਿੱਚ ਵੀ ਇਹ ਨਹੀਂ ਸੋਚਿਆ ਹੋਣਾ ਕਿ ਜਗੀਰਾਂ ਦੀ ਆਮਦਨ, ਜਿਉਂ-ਜਿਉਂ ਵਦਦੀ ਜਾਇਗੀ ਤਿਉਂ-ਤਿਉਂ ਗੁਰਦੁਆਰਿਆਂ ਦੀ ਸੱਤਾ ਪੁਰ ਕਾਬਜ਼ ਲੋਕਾਂ ਦੀ ਨੀਯਤ ਵਿੱਚ ਖੋਟ ਆਉਂਦਾ ਜਾਇਗਾ। ਇਸਦਾ ਪ੍ਰਤੱਖ ਪ੍ਰਮਾਣ ਉਸੇ ਸਮੇਂ ਸਾਹਮਣੇ ਆਉਣ ਲਗ ਪਿਆ, ਜਦੋਂ ਜਗੀਰਾਂ ਦੀ ਆਮਦਨ ਦੀ ਚਕਾ-ਚੋਂਦ ਨਾਲ ਅੰਨ੍ਹੇ ਹੋਏ, ਉਨ੍ਹਾਂ ਮਹੰਤਾਂ ਦੀ ਨੀਯਤ ਬਦਲ ਗਈ, ਜੋ ਸਿੱਖ ਸੰਘਰਸ਼ ਦੇ ਸਮੇਂ ਤੋਂ ਗੁਰਧਾਮਾਂ ਦੀ ਸੇਵਾ-ਸੰਭਾਲ ਦੀ ਜ਼ਿਮੇਂਦਾਰੀ ਨਿਭਾਉਂਦੇ ਚਲੇ ਆ ਰਹੇ ਸਨ। ਉਨ੍ਹਾਂ ਪਾਸੋਂ ਗੁਰਦੁਆਰਿਆਂ ਨੂੰ ਕਿਵੇਂ ਆਜ਼ਾਦ ਕਰਵਾਇਆ ਗਿਆ? ਇਸਦੀ ਇੱਕ ਵਖਰੀ ਅਤੇ ਬਹੁਤ ਹੀ ਕੌੜੀ ਦਾਸਤਾਨ ਹੈ।

ਇਸ ਭ੍ਰਿਸ਼ਟਾਚਾਰੀ ਸਥਿਤੀ ਨੂੰ ਉਸ ਸਮੇਂ ਬਲ ਮਿਲ ਗਿਆ, ਜਦੋਂ ਗੁਰਦੁਆਰਾ ਕਮੇਟੀਆਂ ਦੇ ਮੈਂਬਰਾਂ ਅਤੇ ਪ੍ਰਬੰਧਕਾਂ ਦੀ ਚੋਣ ਰਾਜਸੀ ਲੋਕਤਾਂਤ੍ਰਿਕ ਢੰਗ ਨਾਲ ਕੀਤੇ ਜਾਣ ਦਾ ਪ੍ਰਾਵਧਾਨ ਨਿਸ਼ਚਿਤ ਕਰ ਦਿੱਤਾ ਗਿਆ। ਹਰ ਕੋਈ ਜਾਣਦਾ ਹੈ ਕਿ ਲੋਕਤਾਂਤ੍ਰਿਕ ਦੇਸ਼ ਵਿੱਚ ਵੋਟਾਂ ਦੀ ਬਹੁਤ ਮਹਤੱਤਾ ਹੁੰਦੀ ਹੈ, ਜਿਸ ਕਾਰਣ ਲੋਕਤਾਂਤਿਕ ਸੰਸਥਾਵਾਂ, ਜਿਵੇਂ ਨਗਰ ਨਿਗਮ, ਵਿਧਾਨ ਸਭਾ, ਲੋਕਸਭਾ ਆਦਿ ਦੇ ਮੈਂਬਰ ਬਣਨ ਦੇ ਇਛੁੱਕ ਧਾਰਮਕ ਸੰਸਥਾਵਾਂ ਦੇ ਮੁੱਖੀਆਂ, ਜੋ ਕਿ ਇਕ ਵਿਸ਼ੇਸ਼ ਵੋਟ ਬੈਂਕ ਪੁਰ ਆਪਣਾ ਪ੍ਰਭਾਵ ਰਖਦੇ ਹਨ, ਨਾਲ ਨੇੜਤਾ ਬਣਾਈ ਰਖਣ ਵਿੱਚ ਹੀ ਆਪਣੇ ਹਿਤ ਸੁਰਖਿਅਤ ਸਮਝਦੇ ਹਨ। ਜਿਤਨੀ ਵੱਡੀ ਸੰਸਥਾ ਹੋਵੇ, ਉਸਦੇ ਮੁੱਖੀਆਂ ਦੀ ਉਤਨੀ ਹੀ ਵਧੇਰੇ ਰਾਜਨੀਤੀ ਵਿੱਚ ਪੈਠ ਮੰਨੀ ਜਾਂਦੀ ਹੈ। ਇਸੇ ਕਾਰਣ ਸਮਰਥਾ-ਸ਼ਕਤੀ ਰਖਣ ਵਾਲੇ ਵਿਅਕਤੀ ਇਨ੍ਹਾਂ ਸੰਸਥਾਵਾਂ ਦੇ ਅਹੁਦੇਦਾਰ ਬਣਨ ਲਈ ਕੁਝ ਵੀ ਕਰ ਗੁਜ਼ਰਨ ਲਈ ਤਿਆਰ ਰਹਿੰਦੇ ਹਨ।ਲੋਕਤਾਂਤ੍ਰਿਕ ਸੰਸਥਾਵਾਂ ਵਿੱਚ ਅਹੁਦੇਦਾਰ ਬਣਨ ਦੇ ਚਾਹਵਾਨਾਂ ਨੂੰ ਆਪਣੇ ਉਦੇਸ਼ ਦੀ ਪੂਰਤੀ ਲਈ, ਮੈਂਬਰਾਂ ਦੇ ਸਹਿਯੋਗ ਦੀ ਲੋੜ ਹੁੰਦੀ ਹੈ ਅਤੇ ਮੈਂਬਰ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ ਦਾ ਪੂਰਾ-ਪੂਰਾ ਮੁਲ ਵਸੂਲ ਕਰਨਾ ਚਾਹੁੰਦੇ ਹਨ। ਅਜਿਹਾ ਮੌਕਾ ਆਉਣ ਤੇ ਉਹ ਭੁਲ ਜਾਂਦੇ ਹਨ ਕਿ ਉਹ ਇਕ ਅਜਿਹੀ ਧਾਰਮਕ ਸੰਸਥਾ ਵਿੱਚ ਕੌਮ ਦੇ ਪ੍ਰਤੀਨਿਧਤਾ ਕਰ ਰਹੇ ਹਨ, ਜਿਸਦੇ ਸਿਰ ਤੇ ਕੌਮ ਦੀਆਂ ਧਾਰਮਕ ਮਾਨਤਾਵਾਂ, ਮਰਿਆਦਾਵਾਂ ਅਤੇ ਪਰੰਪਰਾਵਾਂ ਦੀ ਰਖਿਆ ਕਰਨ ਦੀ ਜ਼ਿਮੇਂਦਾਰੀ ਹੈ। ਉਨ੍ਹਾਂ ਦਾ ਆਚਰਣ ਧਾਰਮਕ ਸੰਸਥਾ ਪ੍ਰਤੀ ਵਿਸ਼ਵਾਸ ਅਤੇ ਸ਼ਰਧਾ ਨੂੰ ਪ੍ਰਭਾਵਤ ਕਰ ਸਕਦਾ ਹੈ।

ਸਿੱਖੀ ਅਤੇ ਰਾਜਨੀਤੀ ਦਾ ਲੋਕਤੰਤਰ: ਆਮ ਤੌਰ ਤੇ ਸਿੱਖੀ ਵਿੱਚ ਪ੍ਰਵਾਨਤ ਲੋਕਤੰਤਰ ਅਤੇ ਰਾਜਨੀਤੀ ਵਿੱਚ ਪ੍ਰਵਾਨਤ ਲੋਕਤੰਤਰ ਨੂੰ ਤਕੜੀ ਦੇ ਇਕੋ ਪਾਲੇ ਵਿੱਚ ਤੋਲਿਆ ਜਾਣ ਲਗਦਾ ਹੈ। ਜਦਕਿ ਸੱਚਾਈ ਇਹ ਹੈ ਕਿ ਇਨ੍ਹਾਂ ਦੋਹਾਂ ਦੇ ਲੋਕਤੰਤਰ ਵਿੱਚ ਜ਼ਮੀਨ-ਅਸਮਾਨ ਦਾ ਫਰਕ ਹੈ। ਜਿਥੇ ਰਾਜਨੈਤਿਕ ਲੋਕਤੰਤਰ ਵਿੱਚ ਬਹੁਮਤ ਅਧਾਰਤ ਫੈਸਲਿਆਂ ਨੂੰ ਮਾਨਤਾ ਪ੍ਰਾਪਤ ਹੈ, ਉਥੇ ਸਿੱਖੀ ਵਿੱਚ ਬਹੁਮਤ ਦੇ ਫੈਸਲਿਆਂ ਨੂੰ ਨਹੀਂ, ਸਗੋਂ ਸਰਬ-ਸੰਮਤ ਫੈਸਲਿਆਂ ਨੂੰ ਹੀ ਮਾਨਤਾ ਦਿਤੀ ਜਾਂਦੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਦੀ ਨੀਂਹ ‘ਪੰਚ ਪਰਵਾਣ ਪੰਚ ਪਰਧਾਨੁ’ ਦੇ ਆਦਰਸ਼ ਪੁਰ ਰਖੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਦੇ ਰੂਪ ਵਿੱਚ ਖ਼ਾਲਸੇ (ਸੰਤ-ਸਿਪਾਹੀ) ਦੀ ਸਿਰਜਨਾ ਨੂੰ ਸੰਪੂਰਨਤਾ ਦੇ ਕੇ, ਉਸਨੂੰ ਮਜ਼ਬੂਤੀ ਬਖ਼ਸ਼ ਦਿਤੀ। ਫਿਰ ਪੰਜ ਪਿਆਰਿਆਂ ਨੇ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਇਸ ਸ਼ਕਤੀ ਨੂੰ ਨਿਜੀ ਹਥਾਂ ਵਿੱਚ ਕੇਂਦ੍ਰਿਤ ਕਰੀ ਰਖਣ ਦੀ ਬਜਾਏ ‘ਸਰਬਤ ਖਾਲਸੇ’ ਨੂੰ ਸੌਂਪ ਦਿਤਾ।

ਸਿੱਖ ਇਤਿਹਾਸ ਗੁਆਹ ਹੈ ਕਿ ਜਿਸ ਸਮੇਂ ਸਿੱਖ ਜੀਵਨ-ਸੰਘਰਸ਼ ਵਿੱਚ ਜੁਟੇ ਹੋਏ ਸਨ ਅਤੇ ਜਬਰ-ਜ਼ੁਲਮ ਦੇ ਹਥੋਂ ਗ਼ਰੀਬ-ਮਜ਼ਲੂਮ ਅਤੇ ਆਤਮ-ਸਨਮਾਨ ਦੀ ਰਖਿਆ ਕਰਨ ਲਈ ਜੂਝ ਰਹੇ ਸਨ ਤਾਂ ‘ਸਰਬਤ ਖ਼ਾਲਸਾ’ ਹੀ ਉਨ੍ਹਾਂ ਦਾ ਮਾਰਗ-ਦਰਸ਼ਨ ਕਰਿਆ ਕਰਦਾ ਸੀ। ਜਦੋਂ ਕਦੀ ਉਨ੍ਹਾਂ ਦੇ ਸਿਰ ਤੇ ਸੰਕਟ ਦੇ ਪਹਾੜ ਟੁੱਟਦੇ ਜਾਂ ਕੋਈ ਗੰਭੀਰ ਸਮੱਸਿਆ ਉਨ੍ਹਾਂ ਨੂੰ ਘੇਰ ਲੈਂਦੀ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ‘ਸਰਬਤ ਖਾਲਸਾ’ ਸਦ ਲੈਂਦੇ। ਇਸ ‘ਸਰਬਤ ਖਾਲਸਾ’ ਵਿੱਚ ਸਾਰੀਆਂ ਧਿਰਾਂ ਨੂੰ ਸ਼ਾਮਲ ਹੋਣ ਲਈ ਸਦਾ ਦਿੱਤਾ ਜਾਂਦਾ ਸੀ। ਪੈਦਾ ਹੋਈ ਸਮੱਸਿਆ ਬਾਰੇ ਹਰ ਕਿਸੇ ਨੂੰ ਆਪਣੇ ਵਿਚਾਰ ਖੁਲ੍ਹ ਕੇ ਪ੍ਰਗਟ ਕਰਨ ਦਾ ਮੌਕਾ ਦਿਤਾ ਜਾਂਦਾ ਅਤੇ ਹਰ ਇਕ ਦੇ ਵਿਚਾਰ, ਭਾਵੇਂ ਉਹ ਕਿਸੇ ਦੇ ਕਿਤਨੇ ਹੀ ਵਿਰੁਧ ਕਿਉਂ ਨਾ ਹੋਣ, ਬੜੇ ਹੀ ਠਰ੍ਹਮੇਂ ਨਾਲ ਸੁਣਿਆ ਜਾਂਦਾ। ਜਿਸ ਧਿਰ ਦੇ ਵਿਰੁਧ ਵਿਚਾਰ ਆਉਂਦੇ ਉਸ ਧਿਰ ਨੂੰ ਆਪਣਾ ਸਪਸ਼ਟੀਕਰਨ ਦੇਣ ਦਾ ਪੂਰਾ ਮੌਕਾ ਦਿਤਾ ਜਾਂਦਾ। ਅੰਤਿਮ ਫੈਸਲਾ ਸਰਬ ਸੰਮਤੀ ਨਾਲ ਹੀ ਕੀਤਾ ਅਤੇ ਪ੍ਰਵਾਨਿਆ ਜਾਂਦਾ ਸੀ।

ਅਜ ਸਿੱਖੀ ਵਿੱਚ ਪ੍ਰਵਾਨਤ ਰਹੇ ‘ਸਰਬਤ ਖ਼ਾਲਸਾ’ ਦੀ ਸਾਰਥਕਤਾ ਪੂਰੀ ਤਰ੍ਹਾਂ ਖ਼ਤਮ ਹੋ ਕੇ ਰਹਿ ਗਈ ਹੈ। ਇਸਦਾ ਕਾਰਣ ਇਹ ਹੈ ਕਿ ਕੌਮ ਵਿਚੋਂ ਸਹਿਣਸ਼ੀਲਤਾ ਦਾ ਜਜ਼ਬਾ ਮੁੱਕ ਗਿਆ ਹੋਇਆ ਹੈ। ਆਪਣੀ ਅਲੋਚਨਾ ਸੁਣਨ ਅਤੇ ਸਹਿਣ ਦੀ ਸਮਰਥਾ ਕਿਸੇ ਵਿੱਚ ਵੀ ਨਹੀਂ ਰਹਿ ਗਈ ਹੋਈ। ਹਰ ਕੋਈ ਆਪਣੀ ਹੀ ਸੋਚ ਦੂਜਿਆਂ ਪੁਰ ਠੋਸਣਾ ਚਾਹੁੰਦਾ ਹੈ। ਅਜ ‘ਸਰਬਤ ਖ਼ਾਲਸਾ’ ਦੇ ਨਾਂ ਤੇ ਆਪਣੇ ਸਮਰਥਕਾਂ ਦੀ ਭੀੜ ਇਕੱਠੀ ਕਰ ਜੈਕਾਰੇ ਲਵਾ ਮਰਜ਼ੀ ਦੇ ਫੈਸਲੇ ਕਰ ਅਤੇ ਕਰਵਾ ਲਏ ਜਾਂਦੇ ਹਨ ਅਤੇ ਉਨ੍ਹਾਂ ਨੂੰ ‘ਸਰਬਤ ਖ਼ਾਲਸਾ’ ਦੇ ਫੈਸਲੇ ਕਰਾਰ ਦੇ ਕੇ ਦੂਜਿਆਂ ਤੇ ਠੋਸਣ ਦਾ ਜਤਨ ਕੀਤਾ ਜਾਂਦਾ ਹੈ। ਜਦਕਿ ਸੱਚਾਈ ਇਹ ਹੁੰਦੀ ਹੈ ਕਿ ਕਥਤ ‘ਸਰਬਤ ਖ਼ਾਲਸਾ’ ਵਿੱਚ ਵਿਰੋਧੀਆਂ ਨੂੰ ਸਦਿਆ ਤੱਕ ਨਹੀਂ ਗਿਆ ਹੁੰਦਾ, ਜੇ ਕੋਈ ਭੁਲ-ਭੁਕੇਖੇ ਆ ਵੀ ਗਿਆ ਹੋਵੇ ਤਾਂ ਉਸ ਨਾਲ ਅਜਿਹੀ ‘ਬਾਬ’ ਕੀਤੀ ਜਾਂਦੀ ਹੈ ਕਿ ਉਹ ਉਸਨੂੰ ਜੀਵਨ ਭਰ ਭੁਲਾ ਨਾ ਸਕੇ।

ਅਪਨਾਇਆ ਲੋਕਤੰਤਰ: ਅਜ ਜਿਸ ਰਾਜਨੈਤਿਕ ਲੋਕਤੰਤਰ ਦੇ ਆਧਾਰ ਤੇ ਸਿੱਖ-ਧਾਰਮਕ ਸੰਸਥਾਵਾਂ ਦੇ ਪ੍ਰਬੰਧਕਾਂ ਦੀ ਚੋਣ ਹੁੰਦੀ ਹੈ, ਉਸ ਵਿੱਚ ਭਰਿਸ਼ਟਾਚਾਰ ਦਾ ਬੋਲਬਾਲਾ ਹੋਣਾ ਸੁਭਾਵਕ ਹੈ। ਇਸਦਾ ਕਾਰਣ, ਜਿਵੇਂ ਕਿ ਉਪਰ ਬਿਆਨ ਕੀਤਾ ਗਿਆ ਹੈ, ਰਾਜਨੈਤਿਕ ਖੇਤਰ ਵਿੱਚ ਆਪਣਾ ਪ੍ਰਭਾਵ ਕਾਇਮ ਕਰਨ ਲਈ ਸਮਰਥਾਵਾਨ ਵਿਅਕਤੀ ਧਾਰਮਕ-ਜਥੇਬੰਦੀਆਂ ਦੇ ਅਹੁਦੇਦਾਰ ਬਣਨ ਲਈ ਹਰ ਹੱਥਕੰਡਾ ਅਪਨਾਉਣ ਲਈ ਤਿਆਰ ਰਹਿੰਦੇ ਹਨ। ਇਸਦੇ ਲਈ ਉਨ੍ਹਾਂ ਨੂੰ ਮੈਂਬਰਾਂ ਦੀਆਂ ਵਫਾਦਾਰੀਆਂ ਵੀ ਖ੍ਰੀਦਣੀਆਂ ਪੈਂਦੀਆਂ ਹਨ ਅਤੇ ਅਜਿਹੇ ਮੌਕੇ ਤੇ ਮੈਂਬਰ ਆਪਣੀ ਵਫਾਦਾਰੀ ਦੀ ਵੱਧ ਤੋਂ ਵੱਧ ਕੀਮਤ ਵਸੂਲ ਕਰਨ ਤੋਂ ਕੋਈ ਸੰਕੋਚ ਨਹੀਂ ਕਰਦੇ!

ਇਸੇਤਰ੍ਹਾਂ ਦੀ ਇਕ ਘਟਨਾ ਸੰਨ 2000 ਵਿੱਚ ਵਾਪਰੀ ਸੀ। ਉਸ ਸਮੇਂ ਅਕਾਲੀਆਂ ਦੇ ਇਕ ਗੁਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੱਤਾ ਪੁਰ ਕਬਜ਼ਾ ਕਰਨ ਲਈ, ਮੈਂਬਰਾਂ ਦੀਆਂ ਵਫਾਦਾਰੀਆਂ ਖ੍ਰੀਦਣ ਲਈ ਪ੍ਰਤੀ ਮੈਂਬਰ ਚਾਰ ਲੱਖ ਤੋਂ ਅੱਠ ਲੱਖ ਰੁਪਏ ਤਕ ਦੀ ਕੀਮਤ ਅਦਾ ਕੀਤੀ ਅਤੇ ਇਸਦੇ ਨਾਲ ਹੀ

ਜਦੋਂ ਤਕ ਉਹ ਉਸਦੇ ਹਕ ਵਿੱਚ ਨਹੀਂ ਭੁਗਤੇ, ਉਸਨੇ ਉਨ੍ਹਾਂ ਨੂੰ ਆਪਣਾ ‘ਬੰਦੀ’ ਬਣਾ ਕੇ ਰਖੀ ਰਖਿਆ ਅਤੇ ਉਨ੍ਹਾਂ ਦੇ ‘ਮੰਨੋਰੰਜਨ’ ਦਾ ਪੂਰਾ-ਪੁਰਾ ਪ੍ਰਬੰਧ ਵੀ ਕਰਵਾਇਆ। ਇਤਨਾ ਹੀ ਨਹੀਂ, ਉਨ੍ਹਾਂ ਦੀ ‘ਮਦਦ’ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰ ਕਬਜ਼ਾ ਕਰਨ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਤੇ ਬੁਲਾ, ਉਨ੍ਹਾਂ ਦੀਆਂ ‘ਇਮਾਨਦਾਰਾਨਾ’ ਸੇਵਾਵਾਂ ਲਈ, ਉਨ੍ਹਾਂ ਨੂੰ ਸਿਰੋਪਾ ਦੀ ਬਖ਼ਸ਼ਸ਼ ਕਰਵਾ ਕੇ ਸਨਮਾਨਤ ਵੀ ਕਰਵਾਇਆ ਗਿਆ।

ਸਨਮਾਨ ਪ੍ਰਾਪਤ ਕਰਕੇ ਜਦੋਂ ਇਹ ਮੈਂਬਰ ਸ਼ਤਾਬਦੀ ਰਾਹੀਂ ਵਾਪਸ ਦਿੱਲੀ ਪਰਤੇ ਤਾਂ ਰਸਤੇ ਵਿੱਚ ਇਨ੍ਹਾਂ ਨੇ ਸ਼ਰਾਬਾਂ ਪੀ, ਉਹ ਖਰੂਦ ਮਚਾਇਆ ਕਿ ਉਸ ਡੱਬੇ ਵਿੱਚ ਸਫਰ ਕਰ ਰਹੇ ਗ਼ੈਰ-ਸਿੱਖ ਪਰਵਾਰ ਕੰਨਾਂ ਨੂੰ ਹੱਥ ਲਾ, ਇਹ ਕਹਿਣ ਤਕ ਲਈ ਮਜਬੂਰ ਹੋ ਗਏ ਕਿ ਜਿਸ ਕੌਮ ਦੇ ਇਹ ਧਾਰਮਕ ਪ੍ਰਤੀਨਿਧੀ ਹਨ, ਉਸਦਾ ਤਾਂ ਰੱਬ ਹੀ ਰਾਖਾ ਹੋਵੇਗਾ। ਗਲ ਇਥੇ ਹੀ ਖਤਮ ਨਹੀਂ ਹੋਈ। ਸਿੱਖਾਂ ਦੀ ਇਕ ਉੱਚ ਧਾਰਮਕ ਸੰਸਥਾ ਦੇ ਇਨ੍ਹਾਂ ਮੈਂਬਰਾਂ ਦੇ ਇਸ ਕਿਰਦਾਰ ਦਾ ਮੁੱਦਾ ਜਦੋਂ ਸਬੰਧਤ ਦਲ ਦੀ ਰਾਜਨੈਤਿਕ ਮਾਮਲਿਆਂ ਦੀ ਕਮੇਟੀ ਵਿੱਚ ਉਠਿਆ ਤਾਂ ਗਲ ਹੱਸ ਕੇ ਟਾਲ ਦਿਤੀ ਗਈ। ਫਿਰ ਜਦੋਂ ਇਹ ਮੁੱਦਾ ਸ੍ਰੀ ਅਕਾਲ ਤਖ਼ਤ ਤੇ ਗਿਆ ਤਾਂ ਉਥੇ ਵੀ ਇਸ ਨੂੰ ਠੰਡੇ ਬਸਤੇ ਵਿੱਚ ਪਾ ‘ਸੰਭਾਲ’ ਕੇ ਰੱਖ ਦਿਤਾ ਗਿਆ।0

-ਜਸਵੰਤ ਸਿੰਘ ‘ਅਜੀਤ’
Back to top Go down
View user profile http://sikhism4gurmat.freeforums.org/portal.php
 
ਗੁਰਦੁਆਰਾ ਪ੍ਰਬੰਧ ਵਿੱਚ ਵੱਧ ਰਿਹਾ ਭਰਿਸ਼ਟਾਚਾਰ?
Back to top 
Page 1 of 1

Permissions in this forum:You cannot reply to topics in this forum
SIKHS FROM INDIA :: SOCIAL REFORMING SECTION :: Current Sikhi Related Problems-
Jump to: