The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there.
ਇਹ ਮਨੁੱਖਾ ਸਰੀਰ ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ